ਪ੍ਰਸ਼ਨ 1. ਸ਼ਹੀਦ ਭਗਤ ਸਿੰਘ ਜੀ ਦਾ ਜਨਮ ਕਦੋਂ ਹੋਇਆ ?
ਉੱਤਰ - ਸ਼ਹੀਦ ਭਗਤ ਸਿੰਘ ਜੀ 28 ਸਤੰਬਰ 1907 ਈ : ਹੋਇਆ।
ਪ੍ਰਸ਼ਨ 2. ਸ਼ਹੀਦ ਭਗਤ ਸਿੰਘ ਜੀ ਦੇ ਪਿਤਾ ਜੀ ਦਾ ਕੀ ਨਾਂ ਹੈ ?
ਉੱਤਰ - ਸ਼ਹੀਦ ਭਗਤ ਸਿੰਘ ਜੀ ਦੇ ਪਿਤਾ ਜੀ ਦਾ ਨਾਂ ਕਿਸਨ ਸਿੰਘ ਹੈ।
ਪ੍ਰਸ਼ਨ 3. ਸ਼ਹੀਦ ਭਗਤ ਸਿੰਘ ਜੀ ਦੇ ਮਾਤਾ ਜੀ ਦਾ ਕੀ ਨਾਂ ਹੈ ?
ਉੱਤਰ - ਸ਼ਹੀਦ ਭਗਤ ਸਿੰਘ ਜੀ ਦਾ ਨਾਂ ਵਿਦਿਆਵਤੀ ਹੈ।
ਪ੍ਰਸ਼ਨ 4. ਸ਼ਹੀਦ ਭਗਤ ਸਿੰਘ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ - ਸ਼ਹੀਦ ਭਗਤ ਸਿੰਘ ਜੀ ਦਾ ਜਨਮ ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ(ਜੋ ਕਿ ਹੁਣ ਪਾਕਿਸਤਾਨ ਵਿਚ ਸਥਿਤ ਹੈ) ਵਿਚ ਹੋਇਆ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਹੈ ਜੋਕਿ ਭਾਰਤ, ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪੈਂਦਾ ਹੈ।
ਪ੍ਰਸ਼ਨ 5. ਸ਼ਹੀਦ ਭਗਤ ਸਿੰਘ ਜੀ, ਕਦੋਂ ਸ਼ਹੀਦ ਹੋਏ ?
ਉੱਤਰ - ਸ਼ਹੀਦ ਭਗਤ ਸਿੰਘ ਜੀ 23 ਮਾਰਚ 1931 ਨੂੰ ਸ਼ਹੀਦ ਹੋਏ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ।ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ। ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ ਜਦੋਂ ਕਿ ਜੇਲ੍ਹ ਵਿੱਚੋਂ ਰਿਹਾ ਕੀਤੇ ਜਾਣ ਤੋਂ ਬਾਅਦ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।
ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ, (ਹੁਣ ਪਾਕਿਸਤਾਨ ਵਿੱਚ) ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਿਆ। ਅੰਗਰੇਜ਼ ਇਸ ਸਕੂਲ ਨੂੰ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦਾ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦਾ ਰਹਿੰਦਾ ਸੀ। ਉਰਦੂ ਵਿੱਚ ਉਸ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦਾ ਹੁੰਦਾ ਸੀ। ਉਸਦੀ ਉਮਰ ਦੇ ਬਹੁਤ ਸਾਰੇ ਸਿੱਖ ਵਿਦਿਆਰਥੀਆਂ ਵਾਂਗ ਭਗਤ ਸਿੰਘ ਨੇ ਲਾਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਸ ਦੇ ਦਾਦੇ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ। ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ। 1919 ਵਿੱਚ ਜਦੋਂ ਉਹ 12 ਸਾਲਾਂ ਦਾ ਸੀ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ, ਜਿੱਥੇ ਇੱਕ ਪਬਲਿਕ ਸਭਾ ਵਿੱਚ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਜਦੋਂ ਉਹ 14 ਸਾਲਾਂ ਦਾ ਸੀ ਤਾਂ ਉਹ ਆਪਣੇ ਪਿੰਡ ਦੇ ਉਹਨਾਂ ਲੋਕਾਂ ਵਿੱਚ ਸ਼ਾਮਿਲ ਸੀ ਜਿਨ੍ਹਾਂ ਨੇ 20 ਫਰਵਰੀ 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਦੇ ਖਿਲਾਫ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਿਆ। ਗਾਂਧੀ ਦੇ ਫੈਸਲੇ ਤੋਂ ਬਾਅਦ ਪੇਂਡੂਆਂ ਦੁਆਰਾ 1922 ਵਿੱਚ ਚੌਰੀ ਚੌਰਾ ਕਾਂਡ ਵਿੱਚ ਪੁਲੀਸ ਵਾਲਿਆਂ ਦੇ ਕਤਲ ਹੋਏ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ 1923 ਵਿੱਚ, ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲ ਹੋ ਗਿਆ ਜਿੱਥੇ ਉਹ ਨਾਟ-ਕਲਾ ਸੋਸਾਇਟੀ ਵਰਗੀਆਂ ਪਾਠਕ੍ਰਮ ਤੋਂ ਬਾਹਰਲ ਸਰਗਰਮੀਆਂ ਵਿੱਚ ਹਿੱਸਾ ਲੈਣ ਲੱਗਾ। 1923 ਵਿੱਚ ਉਸ ਨੇ ਪੰਜਾਬ ਹਿੰਦੀ ਸਾਹਿਤ ਸੰਮੇਲਨ ਦੁਆਰਾ ਕਰਵਾਇਆ ਇੱਕ ਨਿਬੰਧ ਮੁਕਾਬਲਾ ਜਿੱਤਿਆ, ਜਿਸ ਵਿੱਚ ਉਸ ਨੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਲਿਖਿਆ ਸੀ। ਇਹ ਉਸਨੇ ਜੂਜ਼ੈੱਪੇ ਮਾਤਸੀਨੀ ਦੀ ਯੰਗ ਇਟਲੀ ਲਹਿਰ ਤੋਂ ਪ੍ਰੇਰਿਤ ਹੋ ਕੇ ਲਿਖਿਆ ਸੀ। ਉਸਨੇ ਮਾਰਚ 1926 ਵਿੱਚ ਨੌਜਵਾਨਾਂ ਦੇ ਸਮਾਜਵਾਦੀ ਵਿਚਾਰਧਾਰਕ ਸੰਗਠਨ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਉਹ ਹਿੰਦੁਸਤਾਨੀ ਰਿਪਬਲਿਕਨ ਐਸੋਸੀਏਸ਼ਨ ਵਿੱਚ ਵੀ ਸ਼ਾਮਲ ਹੋ ਗਿਆ, ਜਿਸ ਵਿੱਚ ਚੰਦਰ ਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ ਅਤੇ ਅਸ਼ਫ਼ਾਕਉਲਾ ਖ਼ਾਨ ਪ੍ਰਮੁੱਖ ਲੀਡਰ ਸਨ। ਇੱਕ ਸਾਲ ਬਾਅਦ, ਇੱਕ ਵਿਉਂਤਬੱਧ ਵਿਆਹ ਤੋਂ ਬਚਣ ਲਈ, ਉਹ ਭੱਜ ਕੇ ਕਾਨਪੁਰ ਚਲਾ ਗਿਆ।ਇੱਕ ਚਿੱਠੀ ਵਿਚ, ਜੋ ਉਹ ਪਿੱਛੇ ਛੱਡ ਗਿਆ ਸੀ, ਉਸ ਵਿੱਚ ਉਸ ਨੇ ਲਿਖਿਆ: " ਮੇਰਾ ਜੀਵਨ ਸਭ ਤੋਂ ਉੱਤਮ ਕਾਰਨ, ਦੇਸ਼ ਦੀ ਆਜ਼ਾਦੀ, ਲਈ ਸਮਰਪਿਤ ਹੋ ਗਿਆ ਹੈ, ਇਸ ਲਈ, ਕੋਈ ਆਰਾਮ ਜਾਂ ਦੁਨਿਆਵੀ ਇੱਛਾ ਹੁਣ ਮੈਨੂੰ ਲੁਭਾ ਨਹੀਂ ਸਕਦੀ"
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਸਾਜ਼ਿਸ਼ ਕੇਸ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਸੀ ਅਤੇ 24 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇਣ ਦਾ ਹੁਕਮ ਦਿੱਤਾ ਗਿਆ ਸੀ ਪਰ ਸਮੇਂ ਵਿੱਚ ਫੇਰ ਬਦਲ ਕੀਤੀ ਅਤੇ 23 ਮਾਰਚ 1931 ਨੂੰ ਲਾਹੌਰ ਜੇਲ੍ਹ ਵਿੱਚ ਤਿੰਨਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਇਹ ਰਿਪੋਰਟ ਕੀਤੀ ਗਈ ਹੈ ਕਿ ਉਸ ਸਮੇਂ ਕੋਈ ਮੈਜਿਸਟ੍ਰੇਟ ਭਗਤ ਸਿੰਘ ਦੀ ਫਾਂਸੀ ਦੀ ਨਿਗਰਾਨੀ ਕਰਨ ਲਈ ਤਿਆਰ ਨਹੀਂ ਸੀ, ਜਿਵੇਂ ਕਾਨੂੰਨ ਦੁਆਰਾ ਲੋੜੀਂਦਾ ਸੀ। ਇਸ ਦੀ ਬਜਾਏ ਇੱਕ ਆਨਰੇਰੀ ਜੱਜ ਦੁਆਰਾ ਫਾਂਸੀ ਦੀ ਨਿਗਰਾਨੀ ਕੀਤੀ ਗਈ ਸੀ, ਜਿਸ ਨੇ ਤਿੰਨ ਮੌਤ ਵਾਰੰਟਾਂ 'ਤੇ ਹਸਤਾਖਰ ਵੀ ਕੀਤੇ, ਕਿਉਂਕਿ ਉਨ੍ਹਾਂ ਦੇ ਅਸਲੀ ਵਾਰੰਟ ਦੀ ਮਿਆਦ ਖਤਮ ਹੋ ਗਈ ਸੀ। ਜੇਲ੍ਹ ਪ੍ਰਸ਼ਾਸਨ ਫਿਰ ਜੇਲ੍ਹ ਦੀ ਪਿਛਲੀ ਕੰਧ ਵਿੱਚ ਭੰਨ ਲਾਸ਼ਾਂ ਨੂੰ ਬਾਹਰ ਲੈ ਗਏ ਅਤੇ ਗੁਪਤ ਰੂਪ ਵਿੱਚ ਗੰਡਾ ਸਿੰਘ ਵਾਲਾ ਪਿੰਡ ਦੇ ਬਾਹਰ ਤਿੰਨਾਂ ਦਾ ਅੰਤਮ ਸਸਕਾਰ ਕਰ ਦਿੱਤਾ ਅਤੇ ਫਿਰ ਫ਼ਿਰੋਜ਼ਪੁਰ ਤੋਂ ਕਰੀਬ 10 ਕਿਲੋਮੀਟਰ (6.2 ਮੀਲ) ਦੂਰ ਸਤਲੁਜ ਨਦੀ ਵਿੱਚ ਰਾਖ ਸੁੱਟ ਦਿੱਤੀ
Question 1. When was Shaheed Bhagat Singh Ji born?
Answer - Shaheed Bhagat Singh was born on 28 September 1907.
Question 2. What is the name of Shaheed Bhagat Singh's father?
Answer - Shaheed Bhagat Singh's father's name is Kisan Singh.
Question 3. What is the name of Shaheed Bhagat Singh's mother?
Answer - Shaheed Bhagat Singh Ji's name is Vidyavati.
Question 4. Where was Shaheed Bhagat Singh born?
Answer - Shaheed Bhagat Singh Ji was born in village Banga, district Lyallpur (now located in Pakistan). Bhagat Singh's native village is Khatkar Kalan in Shaheed Bhagat Singh Nagar district of Punjab, India.
Question 5. Shaheed Bhagat Singh Ji, when was he martyred?
Answer - Shaheed Bhagat Singh was martyred on 23 March 1931.
ਸ਼ਹੀਦ ਭਗਤ ਸਿੰਘ ਜੀ (Shaheed Bhagat Singh in punjbai language) पंजाबी भाषा में शहीद भगत सिंह Pregunta 1. ¿Cuándo nació Shaheed Bhagat Singh Ji? Respuesta: Shaheed Bhagat Singh nació el 28 de septiembre de 1907. Pregunta 2. ¿Cuál es el nombre del padre de Shaheed Bhagat Singh? Respuesta: el nombre del padre de Shaheed Bhagat Singh es Kisan Singh. Pregunta 3. ¿Cuál es el nombre de la madre de Shaheed Bhagat Singh? Respuesta - El nombre de Shaheed Bhagat Singh Ji es Vidyavati. Pregunta 4. ¿Dónde nació Shaheed Bhagat Singh? Respuesta: Shaheed Bhagat Singh Ji nació en el pueblo de Banga, distrito de Lyallpur (ahora ubicado en Pakistán). El pueblo natal de Bhagat Singh es Khatkar Kalan en el distrito de Shaheed Bhagat Singh Nagar de Punjab, India. Pregunta 5. Shaheed Bhagat Singh Ji, ¿cuándo fue martirizado? Respuesta: Shaheed Bhagat Singh fue martirizado el 23 de marzo de 1931.,, السؤال 1. متى ولد الشهيد بهاجت سينغ جي؟ الجواب - ولد الشهيد بهاجت سينغ في 28 سبتمبر 1907. السؤال 2. ما هو اسم والد الشهيد بهاجت سينغ؟ الجواب - اسم والد شهيد بهاجت سينغ هو كيسان سينغ. السؤال الثالث: ما اسم والدة الشهيد بهاجت سينغ؟ الجواب - اسم شهيد بهاغات سينغ جي هو فيديافاتي. السؤال 4. أين ولد الشهيد بهاجت سينغ؟ الجواب - ولد شهيد بهاغات سينغ جي في قرية بانجا ، منطقة ليالبور (الواقعة الآن في باكستان). القرية الأصلية لبهاغات سينغ هي خاتكار كالان في منطقة شهيد بهاغات سينغ ناجار في البنجاب ، الهند. السؤال الخامس: الشهيد بهجت سينغ جي ، متى استشهد؟ الجواب - استشهد الشهيد بهاجت سينغ في 23 مارس 1931.

0 Comments