ਸ਼੍ਰੀ ਗੁਰੂ ਨਾਨਕ ਦੇਵ ਜੀ
![]() |
ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਫੋਟੋ |
ਸਤਿ ਸ਼੍ਰੀ ਅਕਾਲ ਦੋਸਤੋਂ ,
ਪ੍ਰਸ਼ਨ 1. ਸਿੱਖ ਧਰਮ ਦਾ ਮੋਢੀ ਕਿਸ ਨੂੰ ਆਖਿਆ ਜਾਂਦਾ ਹੈ?
ਉੱਤਰ - ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿੱਖ ਧਰਮ ਦਾ ਮੋਢੀ ਆਖਿਆ ਜਾਂਦਾ ਹੈ।
ਪ੍ਰਸ਼ਨ 2. ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ?
ਉੱਤਰ - ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ, 1469 ਈ: ਨੂੰ ਹੋਇਆ।
ਪ੍ਰਸ਼ਨ 3. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ-ਪਿਤਾ ਜੀ ਦਾ ਕੀ ਨਾਂ ਹੈ?
ਉੱਤਰ- ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਜੀ ਹੈ ਅਤੇ ਮਾਤਾ ਜੀ ਦਾ ਨਾਂ ਤ੍ਰਿਪਤਾ ਦੇਵੀ ਜੀ ਹੈ।
ਪ੍ਰਸ਼ਨ 4. ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ - ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਰਾਇ ਭੋਇ ਦੀ ਤਲਵੰਡੀ, ਵਿਖੇ ਹੋਇਆ ਇਹ ਸਥਾਨ ਪਾਕਿਸਤਾਨ ਦੇ ਸੇਖਪੁਰਾ ਜਿਲ੍ਹੇ ਵਿੱਚ ਸਥਿਤ ਹੈ ਅੱਜ ਕੱਲ ਇਸ ਪਵਿੱਤਰ ਸਥਾਨ ਦਾ ਨਾਮ ਨਨਕਾਣਾ ਸਾਹਿਬ ਹੈ।
ਪ੍ਰਸ਼ਨ 5. ਸ਼੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਕਦੋਂ ਸਮਾਏ ?
ਉੱਤਰ - ਸ਼੍ਰੀ ਗੁਰੂ ਨਾਨਕ ਦੇਵ ਜੀ 22 ਸਤੰਬਰ, 1539 ਈ: ਨੂੰ ਕਰਤਾਰਪੁਰ ਵਿਖੇ ਜੋਤੀ ਜੋਤ ਸਮਾ ਗਏ।
![]() |
| Sri Guru Nanak Dev ji photo with name in Punjabi Language |


0 Comments